ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦਾ ਅਪਮਾਨ ਕਰਨਾ ਮੰਦਭਾਗਾ

ਖੱਬੀਆਂ ਪਾਰਟੀਆਂ ਵੱਲੋਂ ਚੰਡੀਗੜ੍ਹ ਵਿਖੇ ਰੋਸ ਰੈਲੀ ਅਤੇ ਧਰਨਾ

ਚੰਡੀਗੜ੍ਹ, 31 ਦਸੰਬਰ (ਬਿਊਰੋ)

ਬੀਤੇ ਕੱਲ੍ਹ ਚੰਡੀਗੜ੍ਹ ਦੇ ਸੈਕਟਰ ਸਤਾਰਾਂ ਵਿਖੇ ਸੀਪੀਆਈ ਅਤੇ ਸੀਪੀਆਈ (ਐਮ )ਵੱਲੋਂ ਇੱਕ ਰੋਸ ਪ੍ਰਦਰਸ਼ਨ ਅਤੇ ਰੈਲੀ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਸੀਨੀਅਰ ਨੇਤਾ ਸਾਥੀ ਦੇਵੀ ਦਿਆਲ ਸ਼ਰਮਾ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜ਼ਿਲ੍ਹਾ ਸਕੱਤਰ ਸਾਥੀ ਸ਼ਹਿਨਾਜ਼ ਮੁਹੰਮਦ ਗੋਰਸੀ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਫੋਰੀ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ. ਆਰ. ਅੰਬੇਡਕਰ ਖਿਲਾਫ਼ ਅਪਸ਼ਬਦ ਕਹੇ ਗਏ ਸਨ। ਜਿਸ ਨਾਲ ਦੇਸ਼ ਦੇ ਜਮਹੂਰੀਅਤ ਪਸੰਦ ਨਾਗਰਿਕਾਂ ਨੂੰ ਗਹਿਰਾ  ਸਦਮਾ ਲੱਗਿਆ ਹੈ। ਆਮ ਲੋਕਾਂ ਵਿਚ ਭਾਰਤ ਸਰਕਾਰ ਅਤੇ ਅਮਿਤ ਸ਼ਾਹ ਦੇ ਡਾਕਟਰ ਅੰਬੇਦਕਰ ਪ੍ਰਤੀ ਗੈਰ-ਜਿੰਮੇਵਾਰਾਨਾ ਰਵਈਏ ਖਿਲਾਫ਼ ਭਾਰੀ ਰੋਸ ਹੈ। ਦੇਸ਼ ਸਾਰਿਆਂ ਦਾ ਸਾਂਝਾ ਹੈ; ਕਿਸੇ ਇਕ ਤਬਕੇ ਦਾ ਹੀ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਦਵਾਨਾਂ ਅਤੇ ਮਾਨਵਤਾ ਪ੍ਰਤੀ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਰਬਸਾਂਝੇ ਮਹਾਨ ਵਿਅਕਤੀਆਂ ਦਾ ਸਤਿਕਾਰ ਕਰਨਾ ਹਰ ਆਮ ਤੇ ਖਾਸ ਦਾ ਫਰਜ਼ ਬਣਦਾ ਹੈ। ਜਦੋਂ ਕੋਈ ਇਨਸਾਨ ਉੱਚ ਸਿੱਖਿਅਤ ਅਤੇ ਉੱਚ ਅਹੁਦੇ ਉਤੇ ਬਿਰਾਜਮਾਨ ਹੋਵੇ ਤਾਂ ਉਸ ਦੀ ਜਨਤਾ ਅਤੇ ਦੇਸ਼ ਪ੍ਰਤੀ ਜਿੰਮੇਵਾਰੀ ਵੀ ਵਧ ਜਾਂਦੀ ਹੈ। ਦੇਸ਼ ਦੇ ਰਾਜ ਨੇਤਾ ਦੇਸ਼ ਦੇ ਲੋਕਾਂ ਪ੍ਰਤੀ ਹਰ ਤਰਫੋਂ ਜਵਾਬ ਦੇਹ ਹਨ ਤੇ ਉਨ੍ਹਾਂ ਦਾ ਆਚਰਨ ਵੀ ਲੋਕਾਂ ਲਈ ਪ੍ਰੇਰਨਾ ਦੇਣ ਵਾਲਾ ਹੋਣਾ ਚਾਹੀਦਾ ਹੈ ਪਰ ਮੰਦਭਾਗੀ ਗੱਲ ਇਹ ਹੈ ਕਿ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾਕਟਰ ਬੀ. ਆਰ. ਅੰਬੇਡਕਰ ਖਿਲਾਫ਼ ਅਪਸ਼ਬਦ ਕਹੇ ਅਤੇ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਖਿਲਾਫ ਕੋਈ ਕਾਰਵਾਈ ਕਰਨ ਦੀ ਥਾਂ ਚੁੱਪੀ ਧਾਰੀ ਬੈਠਾ ਹੈ ਜੋ ਮੰਦਭਾਗਾ ਅਤੇ ਨਿੰਦਣਯੋਗ ਕਾਰਜ ਹੈ। 

ਅੰਤ ਵਿੱਚ ਸਾਥੀ ਰਾਜ ਕੁਮਾਰ - ਸਕੱਤਰ ਸੀਪੀਆਈ ਨੇ ਆਏ ਸਾਥੀਆਂ ਦਾ ਧੰਨਵਾਦ ਕੀਤਾ।

     

Post a Comment

0 Comments