ਨੀਨਾ ਸੈਣੀ ਦੀ ਜੀਵਨੀ ਪਰਵਾਜ਼-ਏ-ਨੀਨੂ ਲੋਕ ਅਰਪਣ
ਚੰਡੀਗੜ੍ਹ, 31 ਮਾਰਚ (ਬਿਊਰੋ)
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਇਕ ਸਮਾਗਮ ਵਿੱਚ ਉੱਘੀ ਲੇਖਿਕਾ ਡਾ. ਨੀਨਾ ਸੈਣੀ ਦੀ ਜੀਵਨੀ ਪਰਵਾਜ਼-ਏ-ਨੀਨੂ ਲੋਕ ਅਰਪਿਤ ਕੀਤੀ ਗਈ ਅਤੇ ਇਸ ਤੇ ਭਰਵੀਂ ਵਿਚਾਰ ਚਰਚਾ ਹੋਈ। ਪ੍ਰਭਜੋਤ ਕੌਰ ਜੋਤ ਵੱਲੋਂ ਲਿਖੀ ਇਸ ਜੀਵਨੀ ਦੇ ਰਿਲੀਜ਼ ਸਮਾਰੋਹ ਮੌਕੇ ਪ੍ਰਧਾਨਗੀ ਮੰਡਲ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਗਾਇਕ ਸੂਫ਼ੀ ਬਲਬੀਰ, ਉੱਘੇ ਕਹਾਣੀਕਾਰ ਅਤੇ ਆਲੋਚਕ ਜਸਵੀਰ ਰਾਣਾ, ਪ੍ਰਸਿੱਧ ਸਾਹਿਤਕਾਰ ਯਤਿੰਦਰ ਕੌਰ ਮਾਹਲ, ਡਾ. ਨੀਨਾ ਸੈਣੀ, ਪ੍ਰਭਜੋਤ ਕੌਰ ਜੋਤ, ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ, ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ, ਅਜੀਤ ਸਿੰਘ ਧਨੌਤਾ ਅਤੇ ਉਹਨਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਸ਼ਿਰਕਤ ਕੀਤੀ।
ਸਮਾਗਮ ਦੀ ਸ਼ੁਰੂਆਤ ਸੁਰਜੀਤ ਸਿੰਘ ਧੀਰ ਨੇ ਸਰਸਵਤੀ ਵੰਦਨਾ ਨਾਲ ਕੀਤੀ । ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬੀ ਲੇਖਕ ਸਭਾ ਦੇ ਸਰਪ੍ਰਸਤ ਡਾ. ਅਵਤਾਰ ਸਿੰਘ ਪਤੰਗ ਨੇ ਇਸ ਜੀਵਨੀ ਨੂੰ ਸੇਧ ਦੇਣ ਦੇ ਸਮਰੱਥ ਦੱਸਿਆ ।
ਮੰਚ ਸੰਚਾਲਨ ਕਰਦਿਆਂ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਕਿਹਾ ‘ਪਰਵਾਜ਼-ਏ-ਨੀਨੂ’ ਨਿਵੇਕਲੀਆਂ ਯਾਦਾਂ ਨਾਲ ਭਰੀ ਹੋਈ ਹੈ ।
ਪੁਸਤਕ ਬਾਰੇ ਪਰਚਾ ਪੜ੍ਹਦਿਆਂ ਯਤਿੰਦਰ ਕੌਰ ਮਾਹਲ ਨੇ ਇਸ ਨੂੰ ਨੀਨਾ ਸੈਣੀ ਦੇ ਸੰਘਰਸ਼ਮਈ ਜੀਵਨ ਦਾ ਵੱਡਮੁੱਲਾ ਦਸਤਾਵੇਜ਼ ਦੱਸਿਆ।
ਜਸਵੀਰ ਰਾਣਾ ਨੇ ਕਿਹਾ ਕਿ ਇਸ ਜੀਵਨੀ ਦਾ ਇਹ ਹੀ ਸਾਰ ਹੈ ਕਿ ਜੇ ਹਿੰਮਤ ਨਾ ਹਾਰੀ ਜਾਵੇ ਤਾਂ ਜ਼ਿੰਦਗੀ ‘ਚ ਸਭ ਮੁਮਕਿਨ ਹੋ ਨਿਬੜਦਾ ਹੈ । ਲੇਖਿਕਾ ਪ੍ਰਭਜੋਤ ਕੌਰ ਜੋਤ ਨੇ ਕਿਹਾ ਕਿ ਰਿਸ਼ਤਿਆਂ ਨੂੰ ਸੰਭਾਲ ਕੇ ਰੱਖਣ ਦੀ ਕਲਾ ਨੀਨਾ ਸੈਣੀ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।
ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਨੇ ਕਿਹਾ ਕਿ ਇਹ ਪੁਸਤਕ ਭਾਵਨਾਤਮਕ ਰਿਸ਼ਤਿਆਂ ਦੀ ਤਰਜਮਾਨੀ ਕਰਦੀ ਹੈ । ਸੁਰਜੀਤ ਸਿੰਘ ਧੀਰ ਨੇ ਨੀਨਾ ਸੈਣੀ ਦੀ ਇਕ ਰਚਨਾ ਵੀ ਗਾ ਕੇ ਸੁਣਾਈ।
ਡਾ. ਨੀਨਾ ਸੈਣੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਸਫ਼ਰ ਸਵੈ ਪੜਚੋਲ ਅਤੇ ਵਕ਼ਤ ਦੀ ਪਾਬੰਦੀ ਕਰਕੇ ਹੀ ਇਸ ਮੁਕਾਮ ਤੇ ਪਹੁੰਚਿਆ ਹੈ। ਮੁੱਖ ਮਹਿਮਾਨ ਸੂਫ਼ੀ ਬਲਬੀਰ ਨੇ ਸਮਾਗਮ ਨੂੰ ਵਿਲੱਖਣ ਦੱਸਦਿਆਂ ਆਪਣੇ ਖੂਬਸੂਰਤ ਗੀਤਾਂ ਰਾਹੀਂ ਇਸ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ। ਓਹਨਾ ਕਿਹਾ ਕਿ ਮੋਹ ਦੀਆਂ ਇਹ ਤੰਦਾਂ ਜ਼ਿੰਦਗੀ ਨੂੰ ਸੁਖਾਲ਼ਾ ਬਣਾਉਂਦੀਆਂ ਹਨ । ਪਰਿਵਾਰ ਵੱਲੋਂ ਪ੍ਰਧਾਨਗੀ ਮੰਡਲ ਤੋਂ ਇਲਾਵਾ ਪੱਤਰਕਾਰ ਅਜਾਇਬ ਸਿੰਘ ਔਜਲਾ ਨੂੰ ਉਹਨਾਂ ਦੀਆਂ ਸਾਹਿਤਕ ਪ੍ਰਾਪਤੀਆਂ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਧੰਨਵਾਦੀ ਸ਼ਬਦ ਅਜੀਤ ਸਿੰਘ ਧਨੋਤਾ ਨੇ ਕਹੇ ।
ਜਿਨ੍ਹਾਂ ਅਦਬੀ ਸ਼ਖ਼ਸੀਅਤਾਂ ਨੇ ਇਸ ਸਮਾਗਮ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਈ ਉਨ੍ਹਾਂ ਵਿੱਚ ਮੁੱਖ ਤੌਰ ਤੇ ਮਲਕੀਅਤ ਬਸਰਾ, ਰਜਿੰਦਰ ਕੌਰ, ਹਰਭਜਨ ਕੌਰ ਢਿੱਲੋਂ, ਪਰਮਜੀਤ ਪਰਮ, ਜੋਤਵੀਰ ਕੌਰ ਦੰਦੀਵਾਲ, ਅਨੀਤਾ ਸੈਣੀ, ਲਾਭ ਸਿੰਘ ਲਹਿਲੀ, ਰਾਜ ਰਾਣੀ, ਗੁਰਜੋਧ ਕੌਰ, ਰਜਿੰਦਰ ਰੇਨੂੰ, ਚਰਨਜੀਤ ਕੌਰ ਬਾਠ, ਬਾਬੂ ਰਾਮ ਦੀਵਾਨਾ, ਪਿਆਰਾ ਸਿੰਘ ਰਾਹੀ, ਰਾਜਵਿੰਦਰ ਸਿੰਘ ਗੱਡੂ ਰਾਜ, ਪ੍ਰਿੰ. ਬਹਾਦਰ ਸਿੰਘ ਗੋਸਲ, ਸੁਖਵਿੰਦਰ ਕਾਲਾਵਾਲੀ, ਅਨਿਲ ਬਹਿਲ, ਮੰਦਰ ਗਿੱਲ, ਸੁਰਿੰਦਰ ਕੁਮਾਰ, ਰਤਨ ਬਾਬਕਵਾਲਾ, ਸ਼ਬਦੀਸ਼, ਗੁਰਦਾਸ ਸਿੰਘ ਦਾਸ, ਬੈਕਟਰ ਕਥੂਰੀਆ, ਕ੍ਰਿਤਿਕਾ ਸਿੰਘ, ਹਰਜੋਤ ਸਿੰਘ ਸੈਣੀ, ਦਵਿੰਦਰ ਕੌਰ ਢਿੱਲੋਂ, ਨਰਿੰਦਰ ਕੌਰ ਲੌਂਗੀਆ, ਦਮਨ ਸੈਣੀ, ਕੋਮਲ ਸੈਣੀ, ਵਿਨੋਦ ਸੈਣੀ, ਰਜਨੀਸ਼ ਸੂਦ, ਹਰਜੀਤ ਸਿੰਘ, ਅਨਸਾਰ ਸਿੰਘ, ਪਰਮਜੀਤ ਮਾਨ, ਕਰਿਸ਼ਮਾ ਵਰਮਾ, ਗੁਰਜੀਤ ਕੌਰ, ਮਨਪ੍ਰੀਤ ਕੌਰ, ਸੁਦੇਸ਼ ਕੁਮਾਰੀ, ਸੁਰਿੰਦਰ ਕੌਰ, ਰੀਤਇੰਦਰ ਢਿੱਲੋਂ, ਨਿਨਜੀਤ ਧਨੌਤਾ, ਡਾ. ਹਰਬੰਸ ਕੌਰ ਗਿੱਲ, ਡਾ. ਗੁਰਦੇਵ ਸਿੰਘ ਗਿੱਲ, ਸੰਤੋਸ਼ ਦੁੱਗਲ, ਗੁਰਜੀਤ ਕੌਰ, ਹਰਲੀਨ ਕੌਰ, ਦੇਸ਼ਕਰਨ ਸਿੰਘ, ਜਸਜੀਤ ਸਿੰਘ, ਤਿਨਜੀਤ ਧਨੌਤਾ, ਨਰੇਸ਼ ਰਾਜ, ਦਰਸ਼ਨ ਔਲਖ, ਸੁਖਵਿੰਦਰ ਸਿੰਘ ਸਿੱਧੂ, ਹਰਮਿੰਦਰ ਕਾਲੜਾ, ਬਲਕਾਰ ਸਿੱਧੂ, ਬਨਿੰਦਰਜੀਤ ਸਿੰਘ ਬਨੀ, ਸੌਰਵ ਬੱਗਾ, ਬਲਵੰਤ ਸਿੰਘ, ਮਧੂ ਸ਼ਰਮਾ, ਡਾ. ਮਨਜੀਤ ਸਿੰਘ ਬੱਲ, ਰਿਤੂ ਵਸ਼ਿਸ਼ਟ, ਰੇਨੂੰ ਬਾਲਾ, ਰੇਖਾ ਰਾਣੀ, ਸੁਭਾਸ਼ ਭਾਸਕਰ, ਓ. ਪੀ. ਵਰਮਾ, ਜਗਤਾਰ ਸਿੰਘ ਜੋਗ, ਜੰਗ ਬਹਾਦਰ ਗੋਇਲ, ਡਾ. ਨੀਲਮ ਗੋਇਲ, ਹਰਜਿੰਦਰ ਕੌਰ, ਜਸਕੀਰਤ ਸਿੰਘ, ਮਨਵੀਰ ਕੌਰ ਅਤੇ ਅਮਿਤ ਦੇ ਨਾਮ ਕਾਬਿਲ-ਏ-ਜ਼ਿਕਰ ਹਨ।
0 Comments
ਦੋਸਤੋ ਅਗਰ ਰਚਨਾ ਪਸੰਦ ਆਈ ਤਾਂ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਜ਼ਰੂਰ ਲਿਖੋ। ਕਮੈਂਟ ਦੇ ਨਾਲ ਆਪਣਾ ਨਾਮ ਪਤਾ ਵੀ ਜ਼ਰੂਰ ਲਿਖੋ ਜੀ।ਇਸ ਪੋਸਟ ਨੂੰ ਤੁਸੀਂ ਆਪਣੇ ਸ਼ੋਸਲ ਮੀਡੀਆ ਅਕਾਊਂਟ 'ਤੇ ਸ਼ੇਅਰ ਵੀ ਕਰ ਸਕਦੇ ਹੋ।ਸ਼ੇਅਰ ਕਰਨ ਲਈ ਇੱਥੇ ਦਿਖਾਈ ਦੇ ਰਹੇ ਸ਼ੋਸਲ ਮੀਡੀਆ ਦੇ ਉਸ ਚਿੰਨ ਉੱਪਰ ਕਲਿੱਕ ਕਰੋ ਜਿਸ ਉੱਪਰ ਤੁਸੀਂ ਪੋਸਟ ਨੂੰ ਸ਼ੇਅਰ ਕਰਨਾ ਹੈ। ਉਸ ਤੋਂ ਬਾਅਦ ਸ਼ੇਅਰ ਕਰ ਦਿਓ।
Friends, if you like the article/story/poetry, then write your thoughts in the comment box. Please write your name and address along with the comment. You can also share this post on your social media account. To share, click on the social media icon on which you want to share the post. After that share it.